Thursday, December 19, 2024
spot_img

ਅਕਾਲੀ ਆਗੂ ਐਨ.ਕੇ. ਸ਼ਰਮਾ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ

Must read

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹਿ ਚੁੱਕੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਨੇ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।

ਅਸਤੀਫਾ ਦੇਣ ਅਤੇ ਪਾਰਟੀ ਛੱਡਣ ਦਾ ਕਾਰਨ ਇਹ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।

ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਦੱਸਿਆ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article