Friday, July 26, 2024
spot_img

ਅਬੋਹਰ : ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ*ਕਰ, ਲਾੜਾ-ਲਾੜੀ ਸਮੇਤ ਕਈ ਜ਼ਖਮੀ

Must read

ਅਬੋਹਰ : ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸੂਚਨਾ ਮਿਲਦੇ ਹੀ ਐਸਐਸਐਫ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਚੌਕੀ ਦੇ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗਿੱਦੜਾਂਵਾਲੀ ਨੇੜੇ ਸੜਕ ਹਾਦਸਾ ਵਾਪਰ ਗਿਆ ਹੈ, ਜਦੋਂ ਉਹ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਦੱਸਿਆ ਕਿ ਲਾੜਾ ਸੰਦੀਪ ਸਿੰਘ ਵਾਸੀ ਪਿੰਡ ਕਾਲਿਆਂ ਵਾਲੀ ਮੰਡੀ ਅਤੇ ਲਾੜੀ ਸੁਮਨਦੀਪ ਜੋ ਸ੍ਰੀਗੰਗਾਨਗਰ ਤੋਂ ਵਾਪਸ ਪਿੰਡ ਜਾ ਰਹੇ ਸਨ। ਜਦੋਂ ਉਹ ਗਿੱਦੜਾਂਵਾਲੀ ਨੇੜੇ ਪਹੁੰਚੇ ਤਾਂ ਸੜਕ ਦੇ ਕੱਟ ਤੋਂ ਮੁੜਨ ਲੱਗੇ ਤਾਂ ਦੂਜੇ ਪਾਸੇ ਤੋਂ ਆ ਰਹੀ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਵਿਚ ਉਨ੍ਹਾਂ ਦੀ ਕਾਰ ਡਿਵਾਈਡਰ ‘ਤੇ ਜਾ ਚੜ੍ਹੀ, ਜਿਸ ਕਾਰਨ ਕਾਰ ‘ਚ ਸਵਾਰ ਲਾੜਾ-ਲਾੜੀ ਸਮੇਤ ਉਨ੍ਹਾਂ ਦੇ ਰਿਸ਼ਤੇਦਾਰ ਵੀ ਜ਼ਖਮੀ ਹੋ ਗਏ। ਜਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article