ਚੰਡੀਗੜ੍ਹ, 8 ਅਪ੍ਰੈਲ 024 – ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ।
ਇਸ ਦੇ ਨਾਲ ਹੀ ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਹ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ‘ਆਪ’ ਵੱਲੋਂ ਹਰ ਜ਼ਿਲ੍ਹੇ ‘ਚ ਸਮੂਹਿਕ ਵਰਤ ਵੀ ਰੱਖਿਆ ਜਾਵੇਗਾ। ਇਹ ਸਮੂਹਿਕ ਵਰਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਹੈ। ਵਰਤ ਸਵੇਰੇ 11 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਚੱਲੇਗਾ। ਈਡੀ ਨੇ ਕਿਹਾ ਕਿ ‘ਆਪ’ ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਦਾ ਅਪਰਾਧ ਕੀਤਾ ਹੈ। ਗੋਆ ਵਿਧਾਨ ਸਭਾ ਚੋਣਾਂ 2022 ‘ਚ ਪਾਰਟੀ ਨੇ ਸ਼ਰਾਬ ਘੁਟਾਲੇ ‘ਚ ਕਰੀਬ 45 ਕਰੋੜ ਰੁਪਏ ਖਰਚ ਕੀਤੇ ਸਨ। ਇਹ ਅਪਰਾਧ ਪੀਐਮਐਲਏ 2002 ਦੀ ਧਾਰਾ 70 ਅਧੀਨ ਆਉਂਦੇ ਹਨ।
ਦਿਨੇਸ਼ ਚੱਢਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਜਾਣਬੁੱਝ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਜੋ ਚੋਣਾਂ ਵਿੱਚ ਕੋਈ ਵੀ ਭਾਜਪਾ ਵਿਰੁੱਧ ਪ੍ਰਚਾਰ ਨਾ ਕਰ ਸਕੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਭਾਜਪਾ ਨੂੰ ਸਭ ਤੋਂ ਵੱਡਾ ਮੁਕਾਬਲਾ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ, ਮਂਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਅਤੇ ਉਨ੍ਹਾਂ ਦਾ ਮਨੋਬਲ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ। ਇੱਕ-ਇੱਕ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।