ਜਲੰਧਰ, 10 ਮਾਰਚ 2024 – ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਕਾਰਟੈਲ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 22 ਕਿਲੋ ਅਫੀਮ ਬਰਾਮਦ ਕੀਤੀ ਹੈ। ਅਫੀਮ ਦੀ ਖੇਤੀ ਕਰਨ ਵਾਲਾ ਅਤੇ ਖਰੀਦ ਕਰਨ ਵਾਲਾ ਕੁਲੈਕਟਰ ਝਾਰਖੰਡ ਤੋਂ 12 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਵਿਦੇਸ਼ਾਂ ਵਿੱਚ ਡਰੱਗ ਸਪਲਾਈ ਕਰਨ ਵਾਲੇ ਇਸ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ ਕਰੀਬ 30 ਬੈਂਕ ਖਾਤਿਆਂ ਨੂੰ ਸੀਜ਼ ਕਰ ਦਿੱਤਾ ਹੈ, ਉਨ੍ਹਾਂ ਖਾਤਿਆਂ ਵਿੱਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਸੀ। ਸਾਰੇ ਖਾਤਿਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਪਤਾ ਲੱਗ ਸਕੇਗਾ ਕਿ ਕਿੰਨਾ ਪੈਸਾ, ਕਿੱਥੇ ਅਤੇ ਕਿਵੇਂ ਟਰਾਂਸਫਰ ਕੀਤਾ ਗਿਆ। ਜਿਸ ਤੋਂ ਬਾਅਦ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਮਾਮਲੇ ‘ਚ ਹੁਣ ਤੱਕ ਪੁਲਿਸ 6 ਕਰੋੜ ਰੁਪਏ ਤੋਂ ਵੱਧ ਦੀ ਕਰੀਬ 12 ਜਾਇਦਾਦਾਂ ਦੀ ਸ਼ਨਾਖ਼ਤ ਕਰ ਚੁੱਕੀ ਹੈ। ਇਨ੍ਹਾਂ ਨੂੰ ਕਾਬੂ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ।