ਖਡੂਰ ਸਾਹਿਬ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।
ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।