Saturday, July 27, 2024
spot_img

ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਨਾਮਜ਼ਦਗੀ ਦਾਖ਼ਲ ਕਰਨ ਲਈ ਮੰਗਿਆ 7 ਦਿਨਾਂ ਦਾ ਸਮਾਂ

Must read

ਖਡੂਰ ਸਾਹਿਬ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article