Friday, April 19, 2024
spot_img

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਆਫਟਰ ਕੇਅਰ ਹੋਮਜ਼ ‘ਚ ਲੋੜਵੰਦ ਬੱਚਿਆਂ ਲਈ ਸਿੱਖਿਆ ਤੇ ਹੁਨਰ ਸਿਖਲਾਈ ਦਾ ਪ੍ਰਬੰਧ

Must read

ਚੰਡੀਗੜ੍ਹ, 4 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article