Sunday, November 17, 2024
spot_img

ਅੰਮ੍ਰਿਤਸਰ ‘ਚ ਹਥਿ ਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸ ਤੌਲਾਂ ਸਮੇਤ 3 ਵਿਅਕਤੀ ਕਾਬੂ

Must read

ਅੰਮ੍ਰਿਤਸਰ, 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ 32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ 32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ।
ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article