ਅੰਮ੍ਰਿਤਸਰ, 22 ਸਤੰਬਰ : ਅੰਮ੍ਰਿਤਸਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਹਰਿਮੰਦਰ ਸਾਹਿਬ ਕੰਪਲੈਕਸ ‘ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ, ਮੌਕੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਵੀਆਈਪੀ ਸੁਰੱਖਿਆ ਗੰਨਮੈਨ ਤੋਂ ਬੰਦੂਕ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਵੀ.ਆਈ.ਪੀਜ਼ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਜਿਸ ਦੇ ਨਾਲ ਸੁਰੱਖਿਆ ਗੰਨਮੈਨ ਸਨ। ਵੀਆਈਪੀ ਮੱਥਾ ਟੇਕਣ ਲਈ ਅੰਦਰ ਚਲੇ ਗਏ ਅਤੇ ਸੁਰੱਖਿਆ ਗੰਨਮੈਨ ਕੰਪਲੈਕਸ ਦੇ ਬਾਹਰ ਖੜੇ ਰਹੇ।
ਕੁਝ ਹੀ ਦੇਰ ‘ਚ ਨੌਜਵਾਨ ਦੌੜਦਾ ਆਇਆ, ਉਸ ਨੇ ਗੰਨਮੈਨ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਵੀ ਦੌੜ ਗਏ। ਨੌਜਵਾਨ ਦੇ ਸਿਰ ‘ਤੇ ਗੋਲੀ ਲੱਗੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦ ਨੂੰ ਗੋਲੀ ਮਾਰਨ ਵਾਲਾ ਵਿਅਕਤੀ ਪ੍ਰਵਾਸੀ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਪੁੱਛਗਿੱਛ ਕਰ ਰਹੀ ਹੈ ਕਿ ਨੌਜਵਾਨ ਕਿੱਥੋਂ ਆਇਆ ਸੀ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਨੌਜਵਾਨਾਂ ਦੀ ਪਛਾਣ ਕਰ ਲਈ ਜਾਵੇਗੀ।