ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਵਾ ਕੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲੀਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ। ਪੁਲੀਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਨੇ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਅੰਮ੍ਰਿਤਸਰ ਪੁਲੀਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ।