ਫਿਲੌਰ, 21 ਜੁਲਾਈ : ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ। ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।