Monday, May 29, 2023
spot_img

ਅੱਜ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਹੋਵੇਗਾ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ

Must read

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਕਿੰਨੂ ਵਾਲੇ ਬਾਗ ਵਿਖੇ ਕੀਤਾ ਜਾਵੇਗਾ। ਬੀਤੇ ਦਿਨ 26 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਤੋਂ ਮ੍ਰਿਤਕ ਦੇਹ ਲੈ ਕੇ ਜਾਣ ਵਾਲਾ ਕਾਫਲਾ ਰਾਤ 8.30 ਵਜੇ ਦੇ ਕਰੀਬ ਪਿੰਡ ਬਾਦਲ ਪਹੁੰਚ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪਾਰਥਕ ਸਰੀਰ ਦੇ ਅੰਤਿਮ ਦਰਸ਼ਨ ਮਿਤੀ 27 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਪਿੰਡ ਬਾਦਲ ਘਰ ਵਿਖੇ ਕਰਵਾਏ ਜਾਣਗੇ। ਦੁਪਹਿਰ ਇੱਕ ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਦੱਸ ਦਈਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article