Thursday, September 19, 2024
spot_img

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਗੁਰਜੀਤ ਔਜਲਾ ਲਈ ਕਰਨਗੇ ਪ੍ਰਚਾਰ

Must read

ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਸ਼ਾਮ 4 ਵਜੇ ਅੰਮ੍ਰਿਤਸਰ ਵਿਖੇ ਪਹੁੰਚ ਜਾਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ਵਿਚ 6ਵੇਂ ਫੇਜ਼ ਦੀ ਚੋਣ ਪ੍ਰਕਿਰਿਆ ਹੋਣ ਦੇ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਦੋ ਦਿਨਾ ਦੌਰਾ ਪੂਰਾ ਹੋ ਗਿਆ ਜਿਸ ਦੇ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿਚ ਤਿੰਨ ਰੈਲੀਆਂ ਕਰਨਗੇ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਰਾਹੁਲ ਗਾਂਧੀ ਅੰਮ੍ਰਿਤਸਰ ਵਿਚ ਪਹੁੰਚ ਕੇ ਪਾਰਟੀ ਉਮੀਦਵਾਰ ਤੇ ਮੌਜੂਦਾ ਸਾਂਸਦ ਗੁਰਜੀਤ ਔਜਲਾ ਦੇ ਹੱਕ ਵਿਚ ਪ੍ਰਚਾਰ ਕਰਨਗੇ। ਮੀਰਾਂਕੋਟ ਵਿਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਲਗਭਗ 20,000 ਲੋਕਾਂ ਦੇ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੀ ਅਲਰਟ ‘ਤੇ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article