Monday, December 23, 2024
spot_img

ਆਖਿਰਕਾਰ 40 ਸਾਲ ਬਾਅਦ ਦਿੱਲੀ ਦੰ ਗਿਆਂ ਦੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਕ ਤ ਲ ਦੇ ਦੋਸ਼ ਤੈਅ !

Must read

ਦਿੱਲੀ ਦੀ ਇੱਕ ਅਦਾਲਤ ਨੇ ਕਰੀਬ 40 ਬਾਅਦ ਆਖਿਰਕਾਰ ਯਾਨੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਹਨ। ਜਗਦੀਸ਼ ਟਾਈਟਲਰ ਨੇ ਜੁਰਮਾਂ ਦਾ ਇਕਬਾਲ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਹਨ। ਟਾਈਟਲਰ ਨੇ ਜੁਰਮਾਂ ਦਾ ਇਕਬਾਲ ਨਹੀਂ ਕੀਤਾ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ 30 ਅਗਸਤ ਨੂੰ ਉਸ ‘ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ ਸੀ, ਜੱਜ ਨੇ ਕਿਹਾ ਸੀ ਕਿ ਦੋਸ਼ੀ ਵਿਰੁੱਧ ਕਾਰਵਾਈ ਕਰਨ ਲਈ ਕਾਫੀ ਆਧਾਰ ਹਨ। ਇੱਕ ਗਵਾਹ ਨੇ ਪਹਿਲਾਂ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਆਪਣੀ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਉਤਰਿਆ ਸੀ ਅਤੇ ਭੀੜ ਨੂੰ ਇਹ ਕਹਿ ਕੇ ਭੜਕਾਇਆ ਸੀ ਕਿ ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀਆਂ ਮਾ ਨੂੰ ਮਾਰਿਆ ਹੈ। ਇਸ ਤੋਂ ਬਾਅਦ, ਅਦਾਲਤ ਨੇ ਗੈਰ-ਕਾਨੂੰਨੀ ਇਕੱਠ, ਦੰਗਾ ਭੜਕਾਉਣ, ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਉਣ, ਘਰ ਤੋੜਨ ਅਤੇ ਚੋਰੀ ਕਰਨ ਸਮੇਤ ਵੱਖ-ਵੱਖ ਅਪਰਾਧਾਂ ਲਈ ਕਤਲ ਕਰਨ ਦਾ ਹੁਕਮ ਦਿੱਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article