ਸੇਵਾਮੁਕਤ ਸੀਨੀਅਰ IAS ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
ਡਾ. ਸਵਰਨ ਸਿੰਘ ਪਹਿਲਾਂ ਪੰਜਾਬ ਸਰਕਾਰ ਵਿੱਚ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ 2019 ਦੀਆਂ ਚੋਣਾਂ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ।
ਜੁਆਈਨਿੰਗ ਦੇ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੀ ਮੌਜੂਦ ਰਹੇ।




