Sunday, December 22, 2024
spot_img

ਆਪ ਦੇ ਦੋ ਮੰਤਰੀਆਂ ਨੇ ਮਾਰਿਆ ਨਗਰ ਨਿਗਮ ਦੇ ਸੇਵਾ ਕੇਂਦਰ ’ਚ ਛਾਪਾ

ਮੀਤ ਹੇਅਰ ਤੇ ਡਾ. ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ
ਲੋਕਾਂ ਦੇ ਜਨਮ ਮੌਤ ਸਟਰੀਫਿਕੇਟਾਂ ’ਤੇ ਬਿਨੈ ਪੱਤਰਾਂ ਉਤੇ ਬੇਲੋਡ਼ੇ ਇਤਰਾਜ਼ ਲਗਾਉਣ ਉਪਰੇ ਦਿੱਤੇ ਜਾਂਚ ਦੇ ਆਦੇਸ਼

ਲੁਧਿਆਣਾ, 8 ਸਤੰਬਰ
ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੇ ਜਨਮ ਮੌਤ ਸਰਟੀਫਿਕੇਟ ਦਫਤਰ ਵਿੱਚ ਲੋਕਾਂ ਦੇ ਬਿਨੈ ਪੱਤਰਾਂ ’ਤੇ ਗਲਤ ਇਤਰਾਜ਼ ਲਗਾਉਣ ਦੇ ਮਾਮਲੇ ਦੀ ਚੈਕਿੰਗ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਦੋ ਕੈਬਨਿਟ ਮੰਤਰੀਆਂ ਨੇ ਅਚਨਚੇਤ ਲੋਕਲ ਅੱਡੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ। ਲੋਕਾਂ ਦੇ ਪੈਂਡਿੰਗ ਕੇਸਾਂ ਦਾ ਅਸਲ ਮੁਆਇਨਾ ਕਰਨ ਅਤੇ ਜ਼ਮੀਨੀ ਹਕੀਕਤਾਂ ਜਾਣਨ ਲਈ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਸਾਹਮਣੇ ਸਥਾਨਕ ਬੱਸ ਅੱਡੇ ਨੇਡ਼ੇ ਨਗਰ ਨਿਗਮ ਲੁਧਿਆਣਾ ਅਧੀਨ ਚੱਲਦੇ ਸੇਵਾ ਕੇਂਦਰ ਦਾ ਅਚਨਚੇਤੀ ਚੈਕਿੰਗ ਕੀਤੀ।
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਕੁਝ ਕਰਮੀਆਂ ਵੱਲੋਂ ਬੇਲੋਡ਼ੇ ਇਤਰਾਜ਼ਾਂ ਨਾਲ ਭੇਜੇ ਜਾਂਦੇ ਕੇਸਾਂ ਦਾ ਨਿਰੀਖਣ ਕਰਨ ਉਪਰੰਤ ਦੋਵੇਂ ਮੰਤਰੀ ਸੇਵਾ ਕੇਂਦਰ ਪੁੱਜੇ ਅਤੇ ਸਬੰਧਤ ਕਰਮੀਆਂ ਤੋਂ ਇਨਾਂ ਬਾਰੇ ਪੁੱਛ ਪਡ਼ਤਾਲ ਕੀਤੀ। ਇਸ ਦੇ ਨਾਲ ਹੀ ਪੈਂਡਿੰਗ ਕੇਸਾਂ ਪਿੱਛੇ ਮੰਦਭਾਵਨਾ ਦਾ ਪਤਾ ਲਗਾਉਣ ਲਈ ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅੱਗਰਵਾਲ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ ਜੋ ਇਸ ਮਾਮਲੇ ਦੀ ਪਡ਼ਤਾਲ ਕਰੇਗੀ।

ਉਨਾਂ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਕੁੱਲ ਲੰਬਿਤ ਪਏ ਕੇਸਾਂ ਦੀ ਔਸਤ 0.42 ਫੀਸਦੀ ਹੈ ਅਤੇ ਇਸ ਵਿੱਚੋਂ ਇਕੱਲੇ ਨਗਰ ਨਗਮ ਦੀ ਔਸਤ 6 ਫੀਸਦੀ ਹੈ। ਕੁੱਲ 539000 ਅਰਜ਼ੀਆਂ ਪ੍ਰਾਪਤ ਹੋਈਆਂ ਜਿਨਾਂ ਵਿੱਚੋਂ 2276 ਅਰਜ਼ੀਆਂ ਦਾ ਨਿਪਟਾਰਾ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਤੈਅ ਸਮੇਂ ਅੰਦਰ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਕਿ ਇਕੱਲੇ-ਇਕੱਲੇ ਪੈਂਡਿੰਗ ਕੇਸ ਦਾ ਮੁਆਇਨਾ ਕੀਤਾ ਜਾਵੇ ਜਿਸ ਵਿੱਚ ਖੁਲਾਸਾ ਹੋਇਆ ਕਿ ਲੁਧਿਆਣਾ ਦੇ ਪੰਜ ਕਰਮੀਆਂ ਵੱਲੋਂ ਪੈਂਡਿੰਗ ਕੇਸ ਵਾਪਸ ਭੇਜਣ ਦੀ ਦਰ ਬਹੁਤ ਹੈ। ਦੋਵੇਂ ਮੰਤਰੀਆਂ ਨੇ ਕਿਹਾ ਕਿ ਸੇਵਾ ਕੇਂਦਰ ਪਾਰਦਰਸ਼ੀ ਤੇ ਤੈਅ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਸਾਰੇ ਸੇਵਾ ਕੇਂਦਰਾਂ ਦੇ ਬਾਹਰ ਬੋਰਡ ਲਗਾ ਕੇ ਸੇਵਾਵਾਂ ਦੀਆਂ ਕੀਮਤਾਂ ਅਤੇ ਨਿਰਧਾਰਤ ਸਮਾਂ ਵੀ ਲਿਖਣ ਜਿਸ ਅੰਦਰ ਸੇਵਾ ਮੁਹੱਈਆ ਕਰਵਾਉਣੀ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਮੇਂ ਇਹ ਪਾਇਆ ਗਿਆ ਕਿ ਸੂਬੇ ਵਿੱਚ ਵਾਪਸ ਭੇਜਣ ਦੀ ਔਸਤ 0.9 ਫ਼ੀਸਦ ਹੈ ਜਦੋਂ ਕਿ ਲੁਧਿਆਣਾ ਦੀ ਔਸਤ 6 ਫ਼ੀਸਦ ਹੈ। ਅਧਿਕਾਰੀਆਂ ਦੁਆਰਾ ਵੱਖ-ਵੱਖ ਗੈਰ-ਜ਼ਰੂਰੀ ਅਤੇ ਅਸਪਸ਼ਟ ਇਤਰਾਜਾਂ ਜਿਵੇਂ 0ਬਿਨੈਕਾਰ ਨੂੰ ਕਾਲ ਕਰਨ0, 0ਮਾਤਾ ਦੇ ਸਕੂਲ ਸਰਟੀਫਿਕੇਟ ਦੀ ਕਾਪੀ ਨੱਥੀ ਕਰਨ0, 0ਇਤਰਾਜ਼ ਹਟਾਉਣ0 (ਇਤਰਾਜ਼ ਦਾ ਜ਼ਿਕਰ ਕੀਤੇ ਬਿਨਾਂ) ਸਬੰਧੀ ਮੁੱਦੇ ਉਠਾਏ ਗਏ ਜਿਸ ਨਾਲ ਨਾਗਰਿਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਸੇਵਾਵਾਂ ਦੀ ਪ੍ਰਵਾਨਗੀ ਵਿੱਚ ਲੱਗਣ ਵਾਲਾ ਸਮਾਂ ਵੀ ਵਧ ਗਿਆ ਹੈ। ਇਸ ਲਈ ਦੋਵਾਂ ਮੰਤਰੀਆਂ ਵੱਲੋਂ ਅੱਜ ਸੇਵਾ ਕੇਂਦਰ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ ਤੇ ਅਸ਼ੋਕ ਪਰਾਸ਼ਰ ਪੱਪੀ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles