ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਖੁੱਲਰ ਜੋ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਕਰੀਬੀ ਹਨ ਅਤੇ ਪੱਛਮੀ ਹਲਕੇ ਵਿੱਚ ਚੰਗਾ ਪ੍ਰਭਾਵ ਰੱਖਦੇ ਹਨ, ਉਨ੍ਹਾਂ ਨੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਖੁੱਲਰ ਨੇ ਆਮ ਆਦਮੀ ਪਾਰਟੀ ਤੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਖੁੱਲਰ ਵੈਸਟ ਹਲਕੇ ਦੀ ਉਪ ਚੋਣ ਦੌਰਾਨ ਪ੍ਰਦੀਪ ਭਾਰਤੀ ਜਨਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਖੁੱਲਰ ਦੇ ਅਸਤੀਫੇ ਨੂੰ ਤਕਰੀਬਨ ਸੱਤ ਮਹੀਨੇ ਹੋ ਚੁੱਕੇ ਹਨ।
ਦੱਸ ਦੇਈਏ ਕਿ ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਪ੍ਰਦੀਪ ਖੁੱਲਰ ਨੂੰ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਵਾਰਡ ਤੋਂ ਟਿਕਟ ਨਹੀਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਖੁੱਲਰ ਨਾਰਾਜ਼ ਸਨ। ਅੱਜ ਉਨ੍ਹਾਂ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਖੁੱਲਰ ਮੁੜ ਭਾਰਤੀ ਜਨਤਾ ਪਾਰਟੀ ਵਿੱਚ ਮੁੜ ਸ਼ਾਮਲ ਹੋਣਗੇ।