ਆਮ ਆਦਮੀ ਪਾਰਟੀ ਨਗਰ ਨਿਗਮ ਲੁਧਿਆਣਾ ‘ਚ ਮੇਅਰ ਬਣਾਉਣ ਦੇ ਬਹੁਮਤ ਨੇੜੇ ਪਹੁੰਚ ਗਈ ਹੈ। ‘ਆਪ’ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਨਗਰ ਨਿਗਮ ਚੋਣਾਂ ਤੋਂ ਬਾਅਦ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਜੇਤੂ ਕੌਂਸਲਰ ਜਗਦੀਸ਼ ਦੀਸ਼ਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਕੌਂਸਲਰ ਜਗਦੀਸ਼ ਦੀਸ਼ਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਲ ਹੋਏ ਹਨ। ਜਲਦ ਹੀ ਪਾਰਟੀ ਰਹਿੰਦੇ ਬਹੁਮਤ ਦੀਆਂ ਵੋਟਾਂ ਵੀ ਆਪਣੇ ਵੱਲ ਕਰ ਸ਼ਹਿਰ ਵਿੱਚ ਮੇਅਰ ਬਣਾ ਸਕਦੀ ਹੈ।