ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ। NAB ਵੱਲੋਂ ਪੇਸ਼ੀ ਦੌਰਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਮਰਾਨ ਖਾਨ ਕਈ ਮਾਮਲਿਆਂ ‘ਚ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਉਹ ਕਈ ਦਿਨਾਂ ਤੋਂ ਫ਼ੌਜ ਦੇ ਇੱਕ ਉੱਚ ਅਧਿਕਾਰੀ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ। ਇਮਰਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਯੂਨੀਵਰਸਿਟੀ ਨਾਲ ਸਬੰਧਤ ਮਾਮਲਾ ਹੈ। ਇਮਰਾਨ ਨੇ ਪ੍ਰਧਾਨ ਮੰਤਰੀ ਵਜੋਂ ਇਸ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਦਿੱਤੀ ਸੀ। ਇਸ ਮਾਮਲੇ ਦਾ ਖੁਲਾਸਾ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੇ ਕੀਤਾ ਹੈ।