Monday, December 23, 2024
spot_img

ਇਸ ਸ਼ਹਿਰ ਦੀ ਕੂੜਾ ਪ੍ਰਬੰਧਨ ’ਚ ਵੱਡੀ ਪੁਲਾਂਘ : ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਸ਼ੁਰੂਆਤ

Must read

ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਪਲਾਸਟਿਕ ਤੇ ਮਲਬੇ ਨੂੰ ਰੀਸਾਈਕਲ ਕਰਨ ਲਈ ਭਾਰਤੀ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਦੇ ਸਹਿਯੋਗ ਤੇ ਐਸ.ਬੀ.ਆਈ ਕਾਰਡ ਐਂਡ ਪੇਮੈਂਟ ਸਰਵਿਸਿਜ਼ ਲਿਮਟਿਡ ਦੀ ਸੀ.ਐਸ.ਆਰ ਪਹਿਲੀ ਕਦਮੀ ਨਾਲ ਪਟਿਆਲਾ ਵਿਖੇ ਪ੍ਰੋਜੈਕਟ ਮਾਸ ਤਹਿਤ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਅੱਜ ਸ਼ੁਰੂਆਤ ਕੀਤੀ ਗਈ। ਇਸ ਪਲਾਂਟ ਦਾ ਉਦਘਾਟਨ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕੀਤਾ।
ਜ਼ਿਕਰਯੋਗ ਹੈ ਕਿ ਇਹ ਪਲਾਸਟਿਕ ਰੀਸਾਈਕਲਿੰਗ ਸਹੂਲਤ ਪ੍ਰੋਜੈਕਟ ਮਾਸ ਦੇ ਤਹਿਤ ਦੂਜੀ ਵੱਡੀ ਉਪਲਬਧੀ ਹੈ, ਇਸ ਤੋਂ ਪਹਿਲਾਂ ਗਰੇਟਰ ਨੋਇਡਾ, ਉਤਰ ਪ੍ਰਦੇਸ਼ ਵਿੱਚ ਪਹਿਲੀ ਸਹੂਲਤ ਸਥਾਪਿਤ ਕੀਤੀ ਗਈ ਸੀ। ਪਟਿਆਲਾ ਦੇ ਇਸ ਨਵੇਂ ਪਲਾਂਟ ਦੀ ਖ਼ਾਸੀਅਤ ਇਹ ਹੈ ਕਿ ਇਹ ਸ਼ਹਿਰ ਵਿਚ ਪਹਿਲੀ ਅਜਿਹੀ ਸਹੂਲਤ ਹੈ ਜੋ ਪਲਾਸਟਿਕ ਕਚਰੇ ਨੂੰ ਲੈਂਡਫਿਲ ਤੋਂ ਰੋਕਣ ਵਿੱਚ ਅਤੇ ਕਚਰਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਹੋਵੇਗੀ। ਇਸ ਸਮਾਗਮ ’ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਐਸ.ਡੀ.ਓ. ਪਵਨ ਸ਼ਰਮਾ, ਆਈ.ਪੀ.ਸੀ.ਏ ਦੇ ਡਾਇਰੈਕਟਰ ਆਸ਼ੀਸ਼ ਜੈਨ, ਸਕੱਤਰ ਅਜੈ ਗਰਗ ਅਤੇ ਡਿਪਟੀ ਡਾਇਰੈਕਟਰ ਡਾ. ਰਾਧਾ ਗੋਇਲ ਸ਼ਾਮਲ ਸਨ।
ਅਦਿੱਤਿਆ ਡੇਚਲਵਾਲ ਨੇ ਇਸ ਮੌਕੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮਕਸਦ ਪਲਾਸਟਿਕ ਰੀਸਾਈਕਲਿੰਗ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਸ਼ਹਿਰ ਵਿੱਚ ਗਿਲਾ ਕੂੜਾ ਪ੍ਰਬੰਧਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨਾ ਹੈ। ਉਦਘਾਟਨ ਮੌਕੇ ‘ਤੇ ਆਸ਼ੀਸ਼ ਜੈਨ ਨੇ ਪਟਿਆਲਾ ਨਗਰ ਨਿਗਮ ਅਤੇ ਐਸ.ਬੀ.ਆਈ. ਕਾਰਡ ਐਂਡ ਪੇਮੈਂਟ ਸਰਵਿਸਿਜ਼ ਲਿਮਟਿਡ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਦੇ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦਿੱਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article