ਉੱਤਰ-ਪੱਛਮੀ ਪਾਕਿਸਤਾਨ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਘਰ ‘ਤੇ ਮੋਰਟਾਰ ਸ਼ੈੱਲ ਡਿੱਗਣ ਨਾਲ ਇੱਕ ਪਰਿਵਾਰ ਦੇ ਪੰਜ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਚਾਰ ਬੱਚੇ ਸ਼ਾਮਲ ਹਨ। ਸਥਾਨਕ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸ਼ੈੱਲ ਡਿੱਗਣ ਤੋਂ ਤੁਰੰਤ ਬਾਅਦ ਫਟ ਗਿਆ, ਜਿਸ ਨਾਲ ਘਰ ਵਿੱਚ ਮੌਜੂਦ ਲੋਕ ਜ਼ਖਮੀ ਹੋ ਗਏ।
ਸਥਾਨਕ ਪੁਲਿਸ ਦੇ ਅਨੁਸਾਰ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਵਾਪਰੀ ਜੋ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੀ ਹੈ। ਬਚਾਅ ਅਧਿਕਾਰੀਆਂ ਨੇ ਜ਼ਖਮੀਆਂ ਨੂੰ ਤੁਰੰਤ ਖਲੀਫਾ ਗੁਲ ਨਵਾਜ਼ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਸ਼ਾਹ ਜ਼ਮੀਰ (65) ਅਤੇ ਚਾਰ ਬੱਚਿਆਂ ਵਜੋਂ ਹੋਈ ਹੈ ਜਿਨ੍ਹਾਂ ਦੀ ਉਮਰ ਛੇ ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।