ਐੱਚ ਰਾਜੇਸ਼ ਪ੍ਰਸਾਦ ਨੂੰ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜੰਮੂ-ਕਸ਼ਮੀਰ ‘ਚ ਪਾਵਰ ਡਿਵੈਲਪਮੈਂਟ ਡਿਪਾਰਟਮੈਂਟ ਦੇ ਪ੍ਰਿੰਸੀਪਲ ਸਕੱਤਰ ਦੇ ਅਹੁਦੇ ‘ਤੇ ਸਨ।
ਰਾਜੇਸ਼ ਪ੍ਰਸਾਦ ਅਰੁਣਾਚਲ ਪ੍ਰਦੇਸ਼-ਦੋਵਾ ਮਿਜ਼ੋਰਮ ਯੂਨੀਅਨ ਟੈਰੀਟਰੀ ਕੈਡਰ ਦੇ 1995 ਬੈਚ ਦੇ ਆਈਏਐੱਸ ਅਧਿਕਾਰੀ ਹਨ। ਪ੍ਰਸਾਦ ਰਾਜੀਵ ਵਰਮਾ ਦੀ ਜਗ੍ਹਾ ਲੈਣਗੇ। ਰਾਜੀਵ ਵਰਮਾ ਦੇ 28 ਸਤੰਬਰ ਨੂੰ ਦਿੱਲੀ ਤਬਾਦਲਾ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ 2005 ਬੈਚ ਦੇ ਹਰਿਆਣਾ ਕੈਡਰ ਦੇ ਆਈਏਐੱਸ ਅਧਿਕਾਰੀ ਮਨਦੀਪ ਬਰਾੜ ਨੂੰ ਚੀਫ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।