Monday, December 23, 2024
spot_img

ਔਰਤਾਂ ਨੂੰ ਦਰਪੇਸ਼ ਚੁਣੌਤੀਆਂ ਨੁੰ ਲੈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਹੀ ਆਹ ਵੱਡੀ ਗੱਲ, ਜਾਣੋ ਕੀ ਕਿਹਾ…

Must read

ਲੁਧਿਆਣਾ, 20 ਅਗਸਤ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਥਾਨਕ ਪੁਲਿਸ ਲਾਈਨਜ ਵਿਖੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਗਿੱਲ ਨੇ ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ‘ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਮੁੱਖ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਹੈ।
ਚੇਅਰਪਰਸਨ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਹੰਗਾਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾਣੇ ਚਾਹੀਦੇ ਹਨ।
ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਨੌਜਵਾਨ ਲੜਕੇ ਅਤੇ ਲੜਕੀਆਂ ਕਿਸੇ ਅਜਿਹੇ ਰੈਕਟ ਵਿੱਚ ਨਾ ਫੱਸਣ, ਜਦੋਂ ਤੁਸੀਂ ਕਿਸੇ ਕੰਪਨੀ ਵਿੱਚ ਨੌਕਰੀ ਲੈਣ ਜਾਂਦੇ ਹੋ, ਜਿੰਨੀ ਦੇਰ ਤੱਕ ਤੁਹਾਡੇ ਕੋਲ ਕੰਪਨੀ ਦਾ ਜੌਬ ਕੰਟਰੈਕਟ ਨਹੀਂ ਹੈ ਅਤੇ ਜੌਬ ਇੰਪਲਾਈ ਕਾਰਡ ਨਹੀਂ ਹੈ ਉਦੋਂ ਤੱਕ ਕੰਮ ਸ਼ੁਰੂ ਨਹੀਂ ਕਰਨਾ ਚਾਹੀਦਾ ਹੈ, ਇਸ ਲਾਲਚ ਵਿੱਚ ਨਾ ਆਓ ਕਿ ਸਾਡੀ ਤਨਖਾਹ ਬਹੁਤ ਚੰਗੀ ਲੱਗ ਰਹੀ ਹੈ।
ਚੇਅਰਪਰਸਨ ਨੇ ਦੱਸਿਆ ਕਿ ਉਹ ਇਸ ਤੋਂ ਬਾਅਦ ਜਨਾਨਾ ਜੇਲ੍ਹ ਦਾ ਦੌਰਾ ਕਰਨ ਲਈ ਜਾਣਗੇ ਜਿੱਥੇ ਮਹਿਲਾ ਕੈਦੀਆਂ ਨੂੰ ਮਿਲ ਕੇ ਅਤੇ ਜਿਹੜੀਆਂ ਔਰਤ ਕੈਦੀਆਂ ਦਾ ਮੈਡੀਕਲ ਠੀਕ ਹੈ ਕਿ ਨਹੀਂ ਉਨ੍ਹਾਂ ਦੀ ਕਿਸ ਤਰੀਕੇ ਮੱਦਦ ਕਰ ਸਕਦੇ ਹਾਂ ਕਿ ਉਨ੍ਹਾਂ ਨੂੰ ਫਾਸਟ ਟਰੈਕ ‘ਤੇ ਪਾਇਆ ਜਾਵੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਘਟਾਇਆ ਜਾਵੇ।
ਸ੍ਰੀਮਤੀ ਗਿੱਲ ਨੇ ਦੱਸਿਆ ਕਿ ਹਾਲੇ ਤੱਕ ਉਨ੍ਹਾਂ ਦੀ ਮੀਟਿੰਗ ਪ੍ਰਸ਼ਾਸ਼ਨ ਨਾਲ ਹੋਈ ਹੈ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੂੰ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਕਿਸ-ਕਿਸ ਕਿਸਮ ਦੀਆਂ ਮੁਸ਼ਕਿਲਾਂ ਆਉਂਦੀਆਂ ਹਨ ਉਨ੍ਹਾਂ ਨੂੰ ਘਟਾਈਏ ਅਤੇ ਸਾਨੂੰ ਕਿਸ ਕਿਸਮ ਦੀ ਮੱਦਦ ਪੁਲਿਸ ਪਾਸੋਂ ਚਾਹੀਦੀ ਹੈ, ਜਿਵੇਂ ਕਦੇ-ਕਦੇ ਆਈ.ਓ. (ਤਫ਼ਤੀਸ਼ੀ ਅਧਿਕਾਰੀ) ਦੀ ਮੁਸ਼ਕਿਲ ਆਉਂਦੀ ਹੈ। ਜਿਹੜੇ ਕੇਸ ਬੰਦ ਹੋ ਕੇ ਸਾਡੇ ਕੋਲ ਆਉਂਦੇ ਹਨ ਉਨ੍ਹਾਂ ਦੇ ਆਈ.ਓ. ਨੂੰ ਸਮੇਂ ਸਿਰ ਆਉਣਾ ਚਾਹੀਦਾ ਹੈ ਅਤੇ ਖੁਦ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾ ਇਹ ਵੀ ਕਿਹਾ ਕਿ ਜਿਹੜੇ ਕੇਸ ਕਮਿਸ਼ਨ ਵਿੱਚ ਨਹੀਂ ਪਹੁੰਚ ਸਕਦੇ ਇੱਥੇ ਉਨ੍ਹਾਂ ਦੀ ਕੌਸਲਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਪੂਰੀ ਰਿਪੋਰਟ ਬਣਾ ਕੇ ਤੈਅ ਸਮੇਂ ਅੰਦਰ ਕਮਿਸ਼ਨ ਨੂੰ ਭੇਜਣੀ ਯਕੀਨੀ ਬਣਾਉਣੀ ਚਾਹੀਦੀ।
ਚੇਅਰਪਰਸਨ ਗਿੱਲ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਅਮ੍ਰਿਤਸਰ ਅਤੇ ਰੋਪੜ ਜਨਾਨਾ ਜੇਲ੍ਹ ਦਾ ਦੌਰਾ ਕੀਤਾ ਹੈ ਅਤੇ ਇਹ ਉਨ੍ਹਾਂ ਦੀ ਤੀਸਰੀ ਵਿਜਿਟ ਹੈ। ਇਸੇ ਤਰ੍ਹਾਂ ਹੀ ਪੂਰੇ ਪੰਜਾਬ ਦੀਆਂ ਜ਼ੇਲ੍ਹਾਂ ਦੇ ਦੌਰੇ ਕੀਤੇ ਜਾਣਗੇ। ਉਨ੍ਹਾਂ ਅਮ੍ਰਿਤਸਰ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਬਜੁ਼ਰਗ ਮਹਿਲਾਵਾਂ ਦੀਆਂ ਸਮੱਸਿਆਵਾਂ ਸਨ ਕਿ ਉਹ ਕਾਫੀ ਦੇਰ ਤੋਂ ਅੰਡਰ ਟਰਾਇਲ ਚੱਲਦੀਆਂ ਹਨ ਜਿਨ੍ਹਾਂ ਦੀ ਉਮਰ 70 ਤੋਂ 75 ਸਾਲ ਤੱਕ ਸੀ। ਇਸੇ ਤਰ੍ਹਾਂ ਉਨ੍ਹਾਂ ਰੋਪੜ ਜਨਾਨਾ ਜੇਲ੍ਹ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਲੜਕੀਆਂ ਸਨ ਜੋ ਕਿਸੇ ਇਮੀਗਰੇਸ਼ਨ ਜਾਂ ਕਾਲ ਸੈਂਟਰ ਵਿੱਚ ਨੌਕਰੀ ਕਰਦੀਆਂ ਸਨ ਜਿੱਥੇ ਪੁਲਿਸ ਨੇ ਛਾਪਾ ਮਾਰਿਆ ਤਾਂ ਦਫ਼ਤਰ ਵੀ ਬੰਦ ਹੋਏ, ਗ੍ਰਿਫਤਾਰੀਆਂ ਵੀ ਹੋਈਆਂ ਪਰ ਨਾਲ ਦੀ ਨਾਲ ਸਾਰੇ ਵਰਕਰ (ਕਰਮਚਾਰੀ) ਵੀ ਗ੍ਰਿਫਤਾਰ ਕੀਤੇ ਗਏ। ਉਸਦਾ ਮੁੱਖ ਕਾਰਨ ਇੱਕੋ ਸੀ ਕਿ ਜਦੋਂ ਉਹਨਾਂ ਨੇ ਕੰਪਨੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਕੋਲ ਕੋਈ ਜੌਬ ਕੰਟਰੈਕਟ ਨਹੀਂ ਸੀ ਅਤੇ ਜੌਬ ਇੰਪਲਾਈ ਕਾਰਡ ਵੀ ਨਹੀਂ ਸੀ। ਸਰਕਾਰ ਇਸ ਤਰ੍ਹਾਂ ਦੇ ਕੇਸਾਂ ਨੂੰ ਧੋਖਾਧੜੀ ਮੰਨਦੀ ਹੈ ਪਰ ਉੱਥੇ ਸੱਚਾਈ ਇਹ ਸੀ ਕਿ ਉਨ੍ਹਾਂ ਸਿਰਫ ਚੰਗੀ ਤਨਖ਼ਾਹ ਦੇ ਲਾਲਚ ਵਿੱਚ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ। ਕਈ ਵਾਰ ਕੰਪਨੀ ਵਾਲੇ ਵੀ ਜਾਝਬੁੱਝ ਕੇ ਕੰਟਰੈਕਟ ਨਹੀਂ ਦਿੰਦੇ ਇਸ ਕਰਕੇ ਉਹ ਲੜਕੀਆਂ ਗ੍ਰਿਫਤਾਰ ਕੀਤੀਆਂ ਗਈਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article