Friday, September 20, 2024
spot_img

ਕਪੂਰਥਲਾ : ਜਨਮਦਿਨ ਤੋਂ 2 ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਗਈ ਜਾਨ

Must read

ਕਪੂਰਥਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਨਮਦਿਨ ਤੋਂ 2 ਦਿਨ ਪਹਿਲਾ ਕਪੂਰਥਲਾ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੇ ਮਾਪੇ ਹੁਣ ਨੌਜਵਾਨ ਦੇ ਜਨਮਦਿਨ ਵਾਲੇ ਦਿਨ ਹੀ ਉਸ ਨੂੰ ਅੰਤਿਮ ਵਿਦਾਇਗੀ ਦੇਣਗੇ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੱਡੀ ‘ਚ ਸਵਾਰ ਹੋ ਕਿ ਜਾ ਰਿਹਾ ਸੀ। ਤੇਜ਼ ਰਫਤਾਰ ਹੋਣ ਕਾਰਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਨੌਜਵਾਨ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article