ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਵੱਲੋਂ ਅੱਜ ਬਾਅਦ ਦੁਪਹਿਰ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਉਪਰੰਤ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਮਾਣਯੋਗ ਅਦਾਲਤ ਤੋਂ ਖਹਿਰਾ ਨੂੰ ਰਾਹਤ ਮਿਲ ਸਕਦੀ ਹੈ।
ਦੱਸ ਦੇਈਏ ਕਿ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਦਰਜ ਮਾਮਲੇ ਨੂੰ ਲੈ ਕੇ ਵਿਧਾਇਕ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਉਕਤ ਕੇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਜਿਸ ਦੀ ਸੁਣਵਾਈ ਅੱਜ 15 ਜਨਵਰੀ ਨੂੰ ਹੋਣੀ ਹੈ।
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀਵਾਲੀ ਮੌਕੇ ਵੀ ਜੇਲ੍ਹ ਵਿੱਚ ਹੀ ਹਨ। ਇਸੇ ਤਰ੍ਹਾਂ ਹੁਣ ਉਹ ਪੰਜਾਬ ਦੇ ਮਸ਼ਹੂਰ ਤਿਉਹਾਰ ਲੋਹੜੀ ਮੌਕੇ ਵੀ ਜੇਲ੍ਹ ਵਿੱਚ ਹੀ ਸਨ। 13 ਜਨਵਰੀ ਨੂੰ ਉਨ੍ਹਾਂ ਦੇ ਪੋਤੇ ਦੀ ਪਹਿਲੀ ਲੋਹੜੀ ਅਤੇ ਉਨ੍ਹਾਂ ਦਾ ਜਨਮ ਦਿਨ ਵੀ ਸੀ।