ਨਗਰ ਨਿਗਮ ਚੋਣਾਂ ਤੋਂ ਬਾਅਦ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਜੇਤੂ ਕੌਂਸਲਰ ਜਗਦੀਸ਼ ਦੀਸ਼ਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਮੁੜ ਕਾਂਗਰਸ ਵਿੱਚ ਵਾਪਸ ਆ ਗਏ ਹਨ।
ਜਗਦੀਸ਼ ਦੀਸ਼ਾ ਦੇ ਮੁੜ ਕਾਂਗਰਸ ਵਿੱਚ ਵਾਪਸ ਆਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਾਂਗਰਸੀ ਪ੍ਰਧਾਨ ਸੰਜੇ ਤਲਵਾੜ ਨੇ ਗੱਲਬਾਤ ਦੌਰਾਨ ਕਿਹਾ ਕਿ ਜਗਦੀਸ਼ ਸਾਡੇ ਕਾਂਗਰਸ ਪਰਿਵਾਰ ਵਿੱਚ ਹੀ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰਾਂ ਦਬਾਅ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕੋਈ ਵੀ ਕਾਂਗਰਸ ਦਾ ਮੈਂਬਰ ਉਨ੍ਹਾਂ ਦੇ ਦਬਾਅ ਵਿੱਚ ਆਉਣ ਵਾਲਾ ਨਹੀਂ ਹੈ।