ਕਾਂਗਰਸ ਪਾਰਲੀਮਾਨੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਣ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਨ੍ਹਾਂ ਨੂੰ ਪੇਟ ਸਬੰਧੀ ਸਮੱਸਿਆ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਸ ਦੀ ਰੈਗੂਲਰ ਜਾਂਚ ਕੀਤੀ ਗਈ ਹੈ, ਉਨ੍ਹਾਂ ਦੀ ਹਾਲਤ ਸਥਿਰ ਹੈ, ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਸ਼ੁੱਕਰਵਾਰ ਸ਼ਾਮ ਤੱਕ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ਤਾਂ ਜੋ ਉਸਦੀ ਸਿਹਤ ਵਿੱਚ ਜਲਦੀ ਸੁਧਾਰ ਹੋ ਸਕੇ।