ਬੁੱਧਵਾਰ ਅੱਜ 17 ਅਪ੍ਰੈਲ ਨੂੰ TNC ਦੇ ਪ੍ਰਾਜੈਕਟ ਪ੍ਰਾਣਾ ਦੇ ਤਹਿਤ ਅੱਜ ਪਟਿਆਲਾ ਵਿਖੇ ਵਰਟੀਵਰ ਵੱਲੋਂ ਸਵੇਰੇ 6 ਵਜੇ MVS ਦੇ ਨਾਲ ਮਿਲ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ, ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਵਾਹੀ ਕਰਨ ਸੰਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ, ਪਟਿਆਲਾ ਤੋਂ ਘਮਰੋਦਾ ਤੱਕ ਸਾਈਕਲ ਰੈਲੀ ਕੱਢੀ ਗਈ| ਇਸ ਰੈਲੀ ਵਿੱਚ ਦੇ ਹਿਮਾਲਿਆ ਸਾਈਕਲ ਗਰੁੱਪ ਦੇ ਨਾਲ-ਨਾਲ ਤਕਰੀਬਨ 50 ਸਾਈਕਲ ਸਵਾਰਾਂ ਨੇ ਭਾਗ ਲਿਆ।
ਜ਼ਿਲ੍ਹਾ ਕੋਆਰਡੀਨੇਟਰ ਧੀਰਜ ਸ਼ਰਮਾ ਮਾਨਵ ਵਿਕਾਸ ਸੰਸਥਾ ਨੇ ਕਿਹਾ ਕਿ ਸਾਨੂੰ ਪਾਣੀ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਖੇਤੀਬਾੜੀ ਵਿੱਚ ਪਾਣੀ ਬਚਾਉਣ ਦੇ ਉਪਾਅ ਅਪਨਾਉਣੇ ਚਾਹੀਦੇ ਹਨ। ਨਾਭਾ ਦੇ ਡਾ. ਰਸ਼ਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਇਹ ਰੈਲੀ ਮਿੱਟੀ ਨੂੰ ਮੁੜ ਜੀਵਿਤ ਕਰਨ ਲਈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਜਾਗਰੂਕ ਕਰਨ ਵਿੱਚ ਬਹੁਤ ਲਾਹੇਵੰਦ ਸਾਬਿਤ ਹੋਈ ਹੈ।
ਟੀਮ ਦੇ ਨਾਲ ਸਾਈਕਲ ਹਿੱਸੇਦਾਰੀ ਵਿੱਚ ਸ਼ਾਮਿਲ ਹੋ ਕੇ ਵਰਟੀਵਰ ਦੇ ਡਾਇਰੈਕਟਰ ਛਾਇਆ ਭਾਂਤੀ ਨੇ ਕਿਹਾ ਕਿ ਸਾਈਕਲ ਰੈਲੀ ਦੁਆਰਾ ਪੰਜਾਬ ਵਿੱਚ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਜਾਗਰੂਕ ਕਰਨ ਵਿੱਚ ਬਹੁਤ ਹੀ ਉਤਸ਼ਾਹ ਮਿਲਿਆ ਹੈ।