ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ।
ਬੁੱਧਵਾਰ ਨੂੰ ਪੰਜਾਬ ‘ਚ ਕਿਸਾਨਾਂ ਨੇ 3 ਘੰਟੇ ਤੱਕ ਰੇਲਵੇ ਟ੍ਰੈਕ ਜਾਮ ਕਰ ਕੀਤੇ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠ ਗਏ। 3 ਵੱਜਦੇ ਹੀ ਕਿਸਾਨਾਂ ਨੇ ਪਟੜੀਆਂ ਖਾਲੀ ਕਰ ਦਿੱਤੀਆਂ।
ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ।