Friday, December 20, 2024
spot_img

ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠਣ ਦਾ ਕੀਤਾ ਐਲਾਨ

Must read

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠ ਰਹੇ ਹਨ। ਡੱਲੇਵਾਲ ਵੱਲੋਂ ਇਹ ਫ਼ੈਸਲਾ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਸ਼ੰਭੂ ਅਤੇ ਢਾਬੀਗੁੱਜਰਾਂ ਪਿੰਡਾਂ ’ਚ ਸਥਿਤ ਬਾਰਡਰਾਂ ’ਤੇ ਨੌਂ ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ’ਤੇ ਆਧਾਰਤ ਦੋਵੇਂ ਪ੍ਰਮੁੱਖ ਫੋਰਮਾਂ ਵੱਲੋਂ ਲਿਆ ਗਿਆ ਹੈ।

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਸ ਦੌਰਾਨ ਜੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਤੇ ਉਸ ਤੋਂ ਬਾਅਦ ਅਗਲਾ ਆਗੂ ਮਰਨ ਵਰਤ ’ਤੇ ਬੈਠੇਗਾ। ਇਸ ਤਰ੍ਹਾਂ ਮਰਨ ਵਰਤਾਂ ਦੀ ਇਹ ਲੜੀ ਉਦੋਂ ਤੱਕ ਚੱਲੇਦੀ ਰਹੇਗੀ, ਜਦ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article