ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਭਰੇ ਈ-ਮੇਲ ਆ ਰਹੇ ਸਨ, ਇਸੇ ਨਾਲ ਸਬੰਧਤ ਵੱਡਾ ਖੁਲਾਸਾ ਪੁਲਿਸ ਵੱਲੋਂ ਕੀਤਾ ਗਿਆ ਹੈ। ਇਹ ਧਮਕੀਆਂ dark Web ਜ਼ਰੀਏ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਜਦੋਂ ਡਾਰਕ ਵੈੱਬ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ IP ਐਡਰੈਸ ਬਾਰੇ ਜਾਣਕਾਰੀ ਨਹੀਂ ਮਿਲਦੀ ਹੈ।
ਧਮਕੀਆਂ ਦੇਣ ਵਾਲੇ ਮੁਲਜ਼ਮ ਅਜੇ ਤੱਕ ਟਰੇਸ ਨਹੀਂ ਹੋ ਪਾਏ ਹਨ। ਇਸੇ ਕਰਕੇ ਜਾਂਚ ਲਈ ਸੈਂਟਰਲ ਏਜੰਸੀ ਦੀ ਵੀ ਮਦਦ ਲਈ ਜਾ ਰਹੀ ਹੈ। ਅਮਰੀਕੀ ਕੰਪਨੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕਦੀ ਹੈ। ਪੁਲਿਸ ਲਗਾਤਾਰ ਇਸ ਮਾਮਲੇ ਵਿਚ ਜਾਂਚ ਕਰ ਰਹੀ ਸੀ। ਜਿਥੋਂ ਇਹ ਈ-ਮੇਲਾਂ ਕੀਤੀਆਂ ਗਈਆਂ ਹਨ ਉਸ ਬਾਰੇ ਅਮਰੀਕੀ ਕੰਪਨੀਆਂ ਜਾਣਕਾਰੀ ਦੇ ਸਕਦੀਆਂ ਹਨ। ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਮਿਲੀਆਂ ਸਨ, ਉਸ ਦੇ ਬਾਅਦ ਤੋਂ ਪੁਲਿਸ ਅਲਰਟ ਮੋਡ ‘ਤੇ ਸੀ ਤੇ ਜਾਂਚ ਕੀਤੀ ਜਾ ਰਹੀ ਸੀ।