ਕੁੱਲ੍ਹੜ ਪੀਜ਼ਾ ਜੋੜੇ ਦੇ ਮਾਮਲੇ ‘ਚ ਵੱਡੀ ਅੱਪਡੇਟ ਆਈ ਹੈ। ਕੁੱਲ੍ਹੜ ਪੀਜ਼ਾ ਦੇ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਸਕਿਓਰਿਟੀ ਦੇਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਏਥੇ ਦਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਜੋੜੇ ਨੇ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਨਿਹੰਗ ਸਿੰਘ ਮਾਨ ਨੇ ਬੀਤੇ ਦਿਨੀਂ ਪੁਲੀਸ ਨਾਲ ਮੀਟਿੰਗ ਦੌਰਾਨ ਜੋੜੇ ਖ਼ਿਲਾਫ਼ 18 ਅਕਤੂਬਰ ਤੱਕ ਕਾਰਵਾਈ ਕਰਨ ਲਈ ਕਿਹਾ ਸੀ ਅਤੇ ਕਾਰਵਾਈ ਨਾ ਹੋਣ ਜਾਂ ਦੋਵਾਂ ਵੱਲੋਂ ਸੋਸ਼ਲ ਮੀਡੀਆ ਤੋਂ ਆਪਣੀ ਵੀਡੀਓ ਡਿਲੀਟ ਨਾ ਕਰਨ ’ਤੇ ਰੈਸਟੋਰੈਂਟ ਬੰਦ ਕਰਨ ਦੀ ਚਿਤਾਵਨੀ ਦਿੱਤੀ ਸੀ।