ਪੰਜਾਬ ਸਰਕਾਰ ਵਲੋਂ ਕੌਮੀ ਸੜਕੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਇਹ ਚੇਤਾਵਨੀ ਦਿੰਦੇ ਹੋਏ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ। ਉਹਨਾਂ ਨੇ ਇਹ ਗੱਲ ਕੇਂਦਰੀ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਕਹੀ। ਉਹਨਾਂ ਨੇ ਕਿਹਾ ਕਿ ਜੇਕਰ ਸਮੁੱਚੇ ਦੇਸ਼ ਵਿੱਚ ਸੜਕਾਂ ਤੇ ਨਿਰਮਾਣ ਵਿੱਚ ਕੋਈ ਅੜਿਕਾ ਨਹੀਂ ਹੈ ਅਤੇ ਦਿੱਲੀ ਅੰਮ੍ਰਿਤਸ’ਰ ਕਟੜਾ ਐਕਸਪ੍ਰੈਸ-ਵੇ ਦਾ ਕੰਮ ਹਰਿਆਣਾ ਚ ਮੁਕੰਮਲ ਹੁਣ ਨੇੜੇ ਹੈ, ਜੋ ਕਿ ਪੰਜਾਬ ‘ਚ ਇਸ ਪ੍ਰੋਜੈਕਟ ਦੇ ਕਾਫੀ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਕੇਂਦਰ ਨੂੰ ਨਹੀਂ ਮਿਲਿਆ। ਮੀਟਿੰਗ ‘ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੁਰਾਣੇ ਪ੍ਰੋਜੈਕਟਾਂ ਦੀ ਅੜਿੱਕੇ ਦੂਰ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤੇ ਜਾਣ ਦੀ ਗੱਲ ਕਹੀ।