ਬਾਲੀਵੁੱਡ ਅਭਿਨੇਤਰੀ ਅਤੇ ਮੰਡੀ ਤੋਂ ਸਾਂਸਦ ਰੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੇ ਹੱਕ ਵਿੱਚ ਹੁਣ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੀ ਆ ਗਏ ਹਨ। ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਰਹੀ। ਉਨ੍ਹਾਂ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖਾਂ ਤੇ ਪੰਜਾਬੀਅਤ ਦੇ ਅਕਸ ਨੂੰ ਢਾਹ ਲਗਾਉਣ ਵਾਲਾ ਕੋਈ ਵੀ ਸੀਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਿਲਮ ਵਿੱਚ ਐਮਰਜੈਂਸੀ ਦੌਰਾਨ ਜੋ ਕੁਝ ਵੀ ਵਾਪਰਿਆ, ਉਹ ਦਿਖਾਇਆ ਗਿਆ ਹੈ, ਤਾ ਜੋ ਲੋਕਾਂ ਨੂੰ ਪਤਾ ਲੱਗ ਸਕੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਜਦੋਂ ਉਸ ਸਮੇਂ ਦੀ ਦੇਸ਼ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਗਾਈ ਗਈ ਸੀ, ਉਦੋਂ ਸਿੱਖਾਂ ਨੂੰ ਕਿਸ ਤਰ੍ਹਾਂ ਤੰਗ ਪਰੇਸ਼ਾਨ ਕੀਤਾ ਗਿਆ ਸੀ, ਉਹ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ। ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਫਿਲਮ ਦੀ ਰਿਲੀਜ਼ ‘ਤੇ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ, ਫਿਲਮ ਵਿੱਚ ਅਜਿਹਾ ਕੋਈ ਸੀਨ ਨਹੀਂ ਹੈ। ਜਿਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲੱਗੇ।
ਇਸ ਮੌਕੇ ਰਵਨੀਤ ਬਿੱਟੂ ਨੇ ਅੱਗੇ ਕਿਹਾ ਕੀ ਤੁਸੀਂ ਨਹੀਂ ਚਾਹੁੰਦੇ ਕਿ ਲੋਕਾਂ ਨੂੰ 1984 ‘ਚ ਹੋਏ ਦੰਗਿਆਂ ਬਾਰੇ ਪਤਾ ਲੱਗੇ। ਸਭ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਰਾਜ ਦੌਰਾਨ ਜੋ ਕੁਝ ਵੀ ਵਾਪਰਿਆ, ਸਿੱਖਾਂ ‘ਤੇ ਕਿਵੇਂ ਤਸ਼ੱਦਦ ਹੋਇਆ। ਰਵਨੀਤ ਬਿੱਟੂ ਨੇ ਕਿਹਾ ਕਿ ਇੰਦਰਾ ਗਾਂਧੀ ਨੂੰ ਬਚਾਉਣ ਲਈ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਫਿਲਮ ਵਿੱਚ ਅਜਿਹਾ ਕੋਈ ਸੀਨ ਨਹੀਂ ਹੈ। ਜਿਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗੇ। ਇਸ ਫਿਲਮ ਵਿੱਚ ਐਮਰਜੈਂਸੀ ਦੌਰਾਨ ਜੋ ਕੁਝ ਵਾਪਰਿਆ, ਉਹ ਸਭ ਕੁਝ ਦੱਸਿਆ ਗਿਆ ਹੈ। ਫਿਲਮ ਵਿੱਚ 3-4 ਸੀਨ ਸਨ। ਜੋ ਸਿੱਖਾਂ ਦੇ ਖ਼ਿਲਾਫ਼ ਸਨ। ਉਹ ਸੀਨ ਕੱਟ ਚੁੱਕੇ ਹਨ। ਇਸ ਫਿਲਮ ਨੂੰ ਸੈਂਸਰ ਬੋਰਡ ਤੋਂ ਵੀ ਮਨਜ਼ੂਰੀ ਮਿਲ ਚੁੱਕੀ ਹੈ। ਅੰਤ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਵਿਅਕਤੀ ਫਿਲਮ ਐਮਰਜੈਂਸੀ ਨੂੰ ਰਿਲੀਜ਼ ਹੋਣ ਤੋਂ ਰੋਕੇਗਾ, ਸਾਡਾ ਮੰਨਣਾ ਹੈ ਕਿ ਉਹ ਨਹੀਂ ਚਾਹੁੰਦਾ ਕਿ ਲੋਕਾਂ ਨੂੰ ਇੰਦਰਾ ਗਾਂਧੀ ਬਾਰੇ ਪਤਾ ਲੱਗੇ। ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਰਿਲੀਜ਼ ਕਰਨ ਦੀ ਮਨਜ਼ੂਰੀ ਮਿਲ ਗਈ ਹੈ।