ਥਾਣਾ ਸਾਇਬਰ ਕ੍ਰਾਈਮ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਵੀਡੀਓ ਨੂੰ ਤੋੜ ਮਰੋੜ ਕੇ ਐਕਸ ‘ਤੇ ਪੋਸਟ ਕਰਨ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਵਾਲੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਹਰਜੀਤ ਸਿੰਘ ਸ਼ਾਹਰੀ ਵਾਸੀ ਪਿੰਡ ਗਰਾਮ ਰਸੂਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੇ ਐਕਸ ‘ਤੇ ਵੈੱਬਸਾਈਟ ਦੇ ਹੈਂਡਲ ਤੋਂ ਲਿੰਕ ਦੇਖਿਆ, ਜਿਸ ਦਾ ਪ੍ਰੋਫਾਈਲ ਨਾਂ ਵਿਭੋਰ ਆਨੰਦ ਹੈ।
ਇਸ ਲਿੰਕ ਰਾਹੀਂ ਇੱਕ ਝੂਠੀ ਅਤੇ ਮਨਘੜਤ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਭਾਰਤੀ ਸੰਵਿਧਾਨ ਬਾਰੇ ਕੁਝ ਕਹਿੰਦੇ ਹੋਏ ਦਿਖਾਇਆ ਗਿਆ ਸੀ, ਭਾਵੇਂ ਕਿ ਵੀਡੀਓ ਭਾਰਤੀ ਸੰਵਿਧਾਨ ਬਾਰੇ ਨਹੀਂ ਸੀ। ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਐਸਸੀ/ਐਸਟੀ ਭਾਈਚਾਰੇ ਦੇ ਮੈਂਬਰਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣਾ ਸੀ। ਇਸ ਵੀਡੀਓ ਦੀ ਵਰਤੋਂ ਮਰਹੂਮ ਡਾ: ਭੀਮ ਰਾਓ ਅੰਬੇਡਕਰ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾਵਾਂ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਕੀਤੀ ਗਈ ਸੀ। ਪੁਲੀਸ ਨੇ ਸ਼ਿਕਾਇਤ ’ਤੇ ਵਿਭੋਰ ਆਨੰਦ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਐਸਸੀ/ਐਸਟੀ ਭਾਈਚਾਰੇ ਦੇ ਮੈਂਬਰਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣਾ ਸੀ। ਇਸ ਵੀਡੀਓ ਦੀ ਵਰਤੋਂ ਮਰਹੂਮ ਡਾ: ਭੀਮ ਰਾਓ ਅੰਬੇਡਕਰ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾਵਾਂ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਕੀਤੀ ਗਈ ਸੀ। ਪੁਲੀਸ ਨੇ ਸ਼ਿਕਾਇਤ ’ਤੇ ਵਿਭੋਰ ਆਨੰਦ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।