ਆਬਕਾਰੀ ਨੀਤੀ ਮਾਮਲੇ ਵਿੱਚ 21 ਮਾਰਚ ਤੋਂ ਹਿਰਾਸਤ ਵਿੱਚ ਚੱਲ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੀ ਜਲਦੀ ਰਿਹਾਈ ਲਈ ਰੈਗੂਲਰ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ ਦੀ ਮੰਗ ਕੀਤੀ ਹੈ।