ਕੈਨੇਡਾ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਕੰਗ ਉਰਫ ਨੀਤੂ ਕੰਗ ਨੂੰ ਸ਼ੁੱਕਰਵਾਰ ਨੂੰ ਸਰੀ ਦੇ ਬੀਅਰ ਕਰੀਕ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਕਥਿਤ ਤੌਰ ‘ਤੇ ਉਸ ‘ਤੇ ਸੱਤ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ‘ਚੋਂ ਚਾਰ ਕਮਲਜੀਤ ਦੇ ਲੱਗੇ। ਜਿਸ ਤੋਂ ਬਾਅਦ ਕੰਗ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਕਮਲਜੀਤ ਸਿੰਘ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ