Sunday, June 8, 2025
spot_img

ਕੈਨੇਡਾ ਦਾ ਵੀਜ਼ਾ ਨਾ ਲੱਗਣ ‘ਤੇ ਮਾਪਿਆਂ ਦੇ ਇਕਲੌਤੇ ਪੁੱਤ ਨੇ ਜੀਵਨ ਲੀਲਾ ਕੀਤੀ ਸਮਾਪਤ

Must read

ਬਰਨਾਲਾ ਦੇ ਪਿੰਡ ਸੁਖਪੁਰਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੈਨੇਡਾ ਦੀ ਰਿਫਿਊਜ਼ਲ ਆਉਣ ‘ਤੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਲਿਆ ਗਿਆ। 20 ਸਾਲਾ ਦਿਲਪ੍ਰੀਤ ਸਿੰਘ ਨੇ ਖੌਫਨਾਕ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੇ ਘਰ ਦੇ ਕਮਰੇ ਵਿਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ।

ਜਦੋਂ ਦਿਲਪ੍ਰੀਤ ਨੇ ਅਜਿਹਾ ਕਦਮ ਚੁੱਕਿਆ ਤਾਂ ਉਸ ਸਮੇਂ ਘਰ ਵਿਚ ਮਾਂ ਤੇ ਦਾਦੀ ਸਨ ਤੇ ਗੋਲੀ ਦੀਆਂ ਆਵਾਜ਼ਾਂ ਸੁਣ ਕੇ ਕਮਰੇ ਵਿਚ ਪਹੁੰਚੇ ਹਨ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਿੰਡ ਵਾਲਿਆਂ ਨੇ ਦੱਸਿਆ ਕਿ ਦਿਲਪ੍ਰੀਤ ਕਾਫੀ ਹੋਣਹਾਰ ਸੀ। ਉਹ ਮਾਤਾ ਦੇ ਨਾਲ ਅਕਸਰ ਗੁਰਦੁਆਰਾ ਸਾਹਿਬ ਜਾਂਦਾ ਸੀ ਪਰ ਰਿਫਿਊਜ਼ਲ ਆਉਣ ਕਰਕੇ ਕਾਫੀ ਪ੍ਰੇਸ਼ਾਨ ਰਹਿਣ ਲੱਗਾ।

ਦੱਸ ਦੇਈਏ ਕਿ ਦਿਲਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੀ ਭੈਣ ਕੁਝ ਦੇਰ ਪਹਿਲਾਂ ਹੀ ਕੈਨੇਡਾ ਗਈ ਸੀ। ਦਿਲਪ੍ਰੀਤ ਨੇ ਪੜ੍ਹਾਈ ਤੋਂ ਬਾਅਦ ਕੈਨੇਡਾ ਜਾਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਕੈਨੇਡਾ ਨਹੀਂ ਜਾ ਸਕਿਆ। ਉਸ ਨੇ ਘਰ ਵਿਚ ਪਈ ਲਾਇਸੈਂਸੀ 312 ਬੋਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਲਿਆਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਦਿਲਪ੍ਰੀਤ ਉਨ੍ਹਾਂ ਨੂੰ ਹਮੇਸ਼ਾ ਲਈ ਛੱਡ ਗਿਆ ਹੈ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article