Saturday, July 27, 2024
spot_img

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਦੌਰਾਨ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ, ਐਸਡੀਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਡੀਐਸਪੀ ਅਮਰਨਾਥ ਵੀ ਮੌਜੂਦ ਸਨ। ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਵੈਸ਼ਨੋ ਦੇਵੀ ਅਤੇ ਹੋਰ ਤੀਰਥ ਸਥਾਨਾਂ ਦੇ ਲਈ ਵੀ ਜਲਦ ਹੀ ਬੱਸਾਂ ਰਵਾਨਾ ਕੀਤੀ ਜਾਣਗੀਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article