ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹਾਈ ਕੋਰਟ ਨੇ ਕਰੀਬ ਇੱਕ ਮਹੀਨਾ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ। ਨਾਲ ਹੀ ਹਾਈਕੋਰਟ ਵੱਲੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਸਾਬਕਾ ਉਪ ਮੁੱਖ ਮੰਤਰੀ ਸਮੇਤ ਸਾਰੇ ਛੇ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਅੰਤਰਿਮ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮੁਲਜ਼ਮਾਂ ਨੂੰ ਕੇਸ ਦੇ ਗਵਾਹਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਹੁਕਮ ਦਿੱਤੇ ਹਨ।