Monday, September 14, 2026
spot_img

ਕੱਲ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ

Must read

ਪ੍ਰਾਈਵੇਟ ਪਲਾਂਟ ਕਰਵਾਏ ਠੀਕ, ਪੰਜਾਬ ’ਚ ਪਿਛਲੇ ਸਾਲ ਨਾਲੋਂ ਵਧੀ ਮੰਗ
ਪ੍ਰਸ਼ਾਸਨ ਨੇ ਬਿਜਲੀ ਸੁਧਾਰ ਲਈ ਲਗਾਏ 200 ਸਰਕਾਰੀ ਮੁਲਾਜ਼ਮ; ਕਿਸਾਨਾਂ ਨੂੰ 8 ਦੀ ਥਾਂ ਦਿੱਤੀ ਜਾ ਰਹੀ 10 ਘੰਟੇ ਬਿਜਲੀ
ਗਗਨਦੀਪ ਅਰੋੜਾ, ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਸਤੰਬਰ
ਲੁਧਿਆਣਾ ਵਿਖੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ ਅਤੇ ਭਲਕੇ 15 ਸਤੰਬਰ ਤੋਂ ਕੱਟ ਲੱਗਣੇ ਬੰਦ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟ ਵੀ ਠੀਕ ਕਰਵਾ ਲਏ ਹਨ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ।
ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੁਣ 8 ਘੰਟੇ ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ 3,500 ਮੈਗਾਵਾਟ ਦਾ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਪਾਰ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਇਸ ਸਮੇਂ ਵੱਖ-ਵੱਖ ਸਰੋਤਾਂ ਤੋਂ ਬਿਜਲੀ ਉਤਪਾਦਨ ਕਰਵਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਕੁੱਲ ਉਤਪਾਦਨ 5,743 ਮੈਗਾਵਾਟ ਤੱਕ ਹੀ ਪਹੁੰਚ ਸਕਿਆ ਹੈ। ਮੰਗ ਪੂਰੀ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਨੂੰ ਕੇਂਦਰੀ ਪੂਲ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article