ਖਨੌਰੀ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਪਿੰਡ ਆਲਮਪੁਰਾ ਦਾ ਇੱਕ ਕਿਸਾਨ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿਸ ਦੀ ਖਨੌਰੀ ਬਾਰਡਰ ‘ਤੇ ਆਉਂਦੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰਜੀਤ ਸਿੰਘ ਉਮਰ 58 ਸਾਲ ਵਜੋਂ ਹੋਈ ਹੈ।
ਕਿਸਾਨ ਯੂਨੀਅਨ ਦੇ ਆਗੂ ਮਨਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਬਈ ਕਿਸਾਨ ਲਗਾਤਾਰ ਖਨੋਰੀ ਬਾਰਡਰ ’ਤੇ ਡਟਿਆ ਹੋਇਆ ਸੀ ਅਤੇ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਇਆ ਸੀ ਜਦੋਂ ਵਾਪਸ ਆਇਆ ਤਾਂ ਰਸਤੇ ਵਿੱਚ ਉਸ ਦੀ ਛਾਤੀ ਵਿੱਚ ਦਰਦ ਉੱਠਿਆ ਤਾਂ ਉਸ ਦੀ ਮੌਤ ਹੋ ਗਈ।
ਉਹਨਾਂ ਮੰਗ ਕੀਤੀ ਹੈ ਕਿ ਕਿਸਾਨ ਲਗਾਤਾਰ 1 ਸਾਲ ਤੋਂ ਸਰਹੱਦਾਂ ਉੱਤੇ ਬੈਠੇ ਹਨ ਤੇ ਬਹੁਤ ਕਿਸਾਨ ਸ਼ਹੀਦ ਹੋ ਚੁੱਕੇ ਹਨ ਤੇ ਉਹਨਾਂ ਨੇ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਕਿਸਾਨ ਆਪਣੇ ਆਪਣੇ ਘਰ ਵਾਪਸ ਪਰਤ ਜਾਣ।
ਡਾਕਟਰ ਤੁਲੇਸ਼ ਨੇ ਦੱਸਿਆ ਕਿ ਸਾਡੇ ਕੋਲ ਇੱਕ ਕਿਸਾਨ ਦੀ ਦੇਹ ਆਈ ਹੈ ਜੋ ਕਿ ਉਸ ਦੇ ਪਰਿਵਾਰ ਦੇ ਦੱਸਣ ਮੁਤਾਬਕ ਇਹ ਬੀਤੇ ਦਿਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਇਆ ਸੀ ਜਦੋਂ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਉਹਨਾਂ ਨੇ ਕਿਹਾ ਹੈ ਕਿ ਡੈਡ ਬੋਡੀ ਮੂਣਕ ਪੋਸਟਮਾਰਟਮ ਲਈ ਭੇਜੀ ਜਾਵੇਗੀ।