ਖਰੜ ‘ਚ ਬੀਤੀ ਰਾਤ ਸ਼ਿਵਜੋਤ ਇਨਕਲੇਵ ਦੇ ਇੱਕ ਢਾਬੇ ‘ਤੇ ਬੈਠੇ ਕਬੱਡੀ ਖਿਡਾਰੀ ਦੀ ਗੋਲੀਆਂ ਅਤੇ ਕਿਰਪਾਨਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਪੁੱਤਰ ਬਲਦੇਵ ਸਿੰਘ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਗੁਰਪ੍ਰੀਤ ਆਪਣੇ ਪਰਿਵਾਰ ਨਾਲ ਖਰੜ ’ਚ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਿਕ ਵਿਆਹ ਸਮਾਗਮ ਗੁਰਪ੍ਰੀਤ ਸਿੰਘ ਆਪਣੇ ਸਾਥੀਆਂ ਨਾਲ ਬੈਠਾ ਸੀ ਤੇ ਉਨ੍ਹਾਂ ਦੀ ਆਪਸ ’ਚ ਬਹਿਸ ਹੋ ਗਈ। ਇਸ ਉਪਰੰਤ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਪ੍ਰੀਤ ਕਈ ਸਾਲਾਂ ਤੋਂ ਇੱਥੇ ਕਾਰੋਬਾਰ ਕਰਦਾ ਸੀ। ਉਸ ਦੇ ਪਿਤਾ ਬਲਦੇਵ ਸਿੰਘ ਨੇ ਮੰਗ ਕੀਤੀ ਕਿ ਕਤਲ ਦੇ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਮਗਰੋਂ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।