Thursday, October 17, 2024
spot_img

ਖੁਰਦਪੁਰ ਰੇਲਵੇ ਸਟੇਸ਼ਨ ਦੇ ਨਜਦੀਕ ਪੰਜਾਬ ਪੁਲੀਸ ਦੇ ਦੋ ਏ.ਐੱਸ.ਆਈ ਦੀਆਂ ਸ਼ੱਕੀ ਹਾਲਾਤਾਂ ਮਿਲੀਆਂ ਲਾਸ਼ਾਂ, ਦਹਿਸ਼ਤ ਦਾ ਮਾਹੌਲ!

Must read

ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਦੇ ਨਜਦੀਕ ਪੰਜਾਬ ਪੁਲੀਸ ਦੇ ਦੋ ਏ.ਐੱਸ.ਆਈ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਆਸ ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।
ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ। ਜੋ ਕਿ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸੀ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਡਿਊਟੀ ‘ਤੇ ਸਨ। ਉਹ ਆਪਣੇ ਕਮਰੇ ਤੋਂ ਬਾਹਰ ਨਿਕਲਿਆ ਹੀ ਸੀ ਕਿ ਉਸ ਨੇ ਖੁਰਦਪੁਰ ਸਟੇਸ਼ਨ ‘ਤੇ ਬਣ ਰਹੀ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਨੇੜੇ ਜਾ ਕੇ ਦੇਖਿਆ ਤਾ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਆਦਮਪੁਰ ਅਤੇ ਜੀਆਰਪੀ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ। ਇਸ ਮਾਮਲੇ ‘ਚ ਪੁਲਸ ਨੇ ਤੁਰੰਤ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ। ਸੂਤਰਾਂ ਅਨੁਸਾਰ ਉਕਤ ਨਾਬਾਲਗ ਨੂੰ ਲੈ ਕੇ ਜਦੋਂ ਟੀਮ ਆਦਮਪੁਰ ਤੋਂ ਹੁਸ਼ਿਆਰਪੁਰ ਲਈ ਗਈ ਤਾਂ ਰਸਤੇ ‘ਚ ਉਸ ਨੇ ਆਪਣਾ ਮੋਟਰਸਾਈਕਲ ਕਿਤੇ ਰੋਕ ਲਿਆ ਸੀ। ਜਿੱਥੇ ਉਕਤ ਨਾਬਾਲਗ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹਾਲਾਂਕਿ ਅਧਿਕਾਰੀ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਫਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਏਐਸਆਈ ਪ੍ਰੀਤਮ ਸਿੰਘ ਅਤੇ ਜੀਵਨ ਲਾਲ ਸੋਮਵਾਰ ਦੁਪਹਿਰ ਦੋ ਚੋਰੀ ਦੇ ਮੁਲਜ਼ਮਾਂ ਨੂੰ ਪੇਸ਼ੀ ਲਈ ਜਲੰਧਰ ਲੈ ਕੇ ਆਏ ਸਨ। ਦੋਵਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਇਕ ਮੁਲਜ਼ਮ ਨੂੰ ਜਲੰਧਰ ਦੇਹਾਤ ਦੇ ਆਦਮਪੁਰ ਥਾਣੇ ‘ਚ ਉਤਾਰਨਾ ਪਿਆ। ਇਸ ਦੇ ਨਾਲ ਹੀ ਦੋਵੇਂ ਏਐਸਆਈ ਦੂਜੇ ਨਾਬਾਲਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ ਸਨ। ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਦੱਸ ਦੇਈਏ ਕਿ ਜਦੋਂ ਜੀਆਰਪੀ ਪੁਲਿਸ ਜਾਂਚ ਕਰ ਰਹੀ ਸੀ ਤਾਂ ਦੋਵਾਂ ਦੀਆਂ ਜੇਬਾਂ ਵਿੱਚੋਂ ਪੰਜਾਬ ਪੁਲਿਸ ਦਾ ਆਈਡੀ ਕਾਰਡ ਮਿਲਿਆ ਸੀ। ਜਿਸ ਤੋਂ ਪਤਾ ਲੱਗਾ ਕਿ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਜਲੰਧਰ ਦੇਹਾਤ ਪੁਲਸ ਅਤੇ ਹੁਸ਼ਿਆਰਪੁਰ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article