Monday, December 23, 2024
spot_img

ਖੇਤੀਬਾੜੀ ਮੰਤਰੀ ਵਲੋਂ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ

Must read

ਮਹਿਲਾ ਕਿਸਾਨ ਉਤਪਾਦਕ ਕੰਪਨੀਆਂ ਸੂਬੇ ਦੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ

ਦਿ ਸਿਟੀ ਹੈੱਡ ਲਾਈਨਸ

ਲੁਧਿਆਣਾ, 5 ਫਰਵਰੀ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਕਿਸਾਨ ਉਤਪਾਦਕ ਕੰਪਨੀਆਂ (ਐਫਪੀਸੀ) ਨੇ ਆਪਣੇ ਮਹੱਤਵਪੂਰਨ ਆਰਥਿਕ ਯੋਗਦਾਨ ਨਾਲ ਖੇਤੀਬਾੜੀ ਦੇ ਵਿਕਾਸ ਅਤੇ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਵੱਲੋਂ ਕਰਵਾਏ ਗਏ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਫ.ਪੀ.ਸੀ. ਪੇਂਡੂ ਵਿਕਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰ ਰਹੇ ਹਨ ਅਤੇ ਉਨ੍ਹਾਂ ਨੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਅਜਿਹੇ ਹੋਰ ਐਫ.ਪੀ.ਸੀਜ਼ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਮਹਿਲਾ ਐਫ.ਪੀ.ਸੀਜ਼ ਨੂੰ ਉਨ੍ਹਾਂ ਦੇ ਕਾਰੋਬਾਰ ਦੇ ਹੋਰ ਵਾਧੇ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ। ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੇ ਲੁਧਿਆਣਾ, ਰੂਪਨਗਰ, ਮੋਗਾ ਅਤੇ ਬਰਨਾਲਾ ਵਿੱਚ ਐਫ.ਪੀ.ਸੀ. ਦੀਆਂ 25 ਮਹਿਲਾ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਡਰੋਨ ਪਾਇਲਟਾਂ ਦੀ ਸਿਖਲਾਈ ਲਈ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮਹਿਲਾ ਐਫਪੀਸੀਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਆਰਥਿਕ ਵਿਕਾਸ ਲਈ ਵਚਨਬੱਧ ਹੈ।

ਡਾਇਰੈਕਟਰ ਇੰਡਸਟਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਨੇ ਵੀ ਸਟਰੀ ਪ੍ਰੋਜੈਕਟ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ 16 ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ.) ਰਜਿਸਟਰ ਕੀਤੀਆਂ ਹਨ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ, ਕੀਟਨਾਸ਼ਕਾਂ ਅਤੇ ਪ੍ਰੋਜੈਕਟ ਦੀਆਂ ਪਹਿਲਕਦਮੀਆਂ ਰਾਹੀਂ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਹੈ ਜਿਸ ਵਿੱਚ ਵਾਜਿਬ ਕੀਮਤਾਂ ‘ਤੇ ਖਾਦ, ਔਰਤਾਂ ਨੂੰ ਡਰੋਨ ਪਾਇਲਟ ਬਣਨ ਦੀ ਸਿਖਲਾਈ, ਬੈਂਕ ਲਿੰਕੇਜ ਅਤੇ ਕਰੈਡਿਟ ਕੁਨੈਕਸ਼ਨਾਂ ਦੀ ਸਹੂਲਤ ਅਤੇ ਸਟੋਰੇਜ ਗੋਦਾਮਾਂ ਅਤੇ ਪ੍ਰਚੂਨ ਦੁਕਾਨਾਂ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਸ਼ਾਮਲ ਹਨ।

ਸਿਖਰ ਸੰਮੇਲਨ ਦੌਰਾਨ, ਪ੍ਰੋਫੈਸਰ ਵੀ. ਪਦਮਾਨੰਦ, ਮਨਪ੍ਰੀਤ ਸਿੰਘ ਅਤੇ ਕੁੰਦਨ ਕੁਮਾਰ ਨੇ ਪ੍ਰੋਜੈਕਟ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਟਰੀ ਪ੍ਰੋਜੈਕਟ ਦਾ ਉਦੇਸ਼ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ ਸਾਲ ਵਿੱਚ ਘੱਟੋ-ਘੱਟ 25,000 ਲਾਭਪਾਤਰੀਆਂ ਤੱਕ ਇਸਦਾ ਲਾਭ ਪਹੁੰਚਾਉਣਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ, ਡਾ. ਰਣਜੀਤ ਸਿੰਘ, ਬਾਲ ਮੁਕੰਦ ਸ਼ਰਮਾ, ਹਨੂੰਮਾਨ ਸਹਾਏ, ਹਰਮੇਲ ਸਿੰਘ ਸੰਧੂ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article