Wednesday, January 15, 2025
spot_img

ਖੰਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ . . .

Must read

ਖੰਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਬਣਾਉਣ ਦਾ ਸਭ ਨੂੰ ਹੱਕ ਹੈ ਪਰ ਪਾਰਟੀ ਦਾ ਏਜੰਡਾ ਕੀ ਹੈ ਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ ਹਨ ਜਾਂ ਨਹੀਂ ਉਹ ਲੋਕਾਂ ਦੀ ਮਰਜ਼ੀ ਹੈ। ਪੰਜਾਬ ਦੀ ਧਰਤੀ ‘ਤੇ ਸਭ ਕੁਝ ਉੱਗ ਸਕਦਾ ਪਰ ਨਫ਼ਰਤ ਦੇ ਬੀਜ ਨਹੀਂ ਉੱਗਣਗੇ।

ਦੱਸ ਦਈਏ ਕਿ ਬੀਤੀ ਕੱਲ੍ਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ। ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਸਦਾ ਅਧਿਕਾਰਤ ਐਲਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ ਹੋਣਗੇ। ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article