ਗਿੱਦੜਬਾਹਾ ਦੇ ਮੱਲਣ ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਦਾ ਟਾਇਰ ਫੱਟਣ ਕਾਰਨ ਹਾਦਸਾ ਵਾਪਰ ਗਿਆ ਸੀ। ਜਿਸ ਵਿੱਚ ਸਕੂਲ ਬੱਸ ਹਾਦਸੇ ਵਿੱਚ ਮਾਸੂਮ ਜਸਕਮਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਦੱਸ ਦਈਏ ਕਿ ਸਕੂਲ ਬੱਸ ਦਰੱਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਉਸ ਸਮੇਂ ਸਕੂਲ ਵੈਨ ‘ਚ 30 ਤੋਂ 35 ਬੱਚੇ ਸਵਾਰ ਸਨ, ਜਿਸ ‘ਚ ਡਰਾਈਵਰ ਸਮੇਤ ਚਾਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਅੱਜ 9 ਸਾਲਾ ਜਸਕਮਲ ਦੀ ਇਲਾਜ ਦੌਰਾਨ ਮੌਤ ਹੋ ਗਈ।