Monday, December 23, 2024
spot_img

ਗੁਰਮੀਤ ਸਿੰਘ ਮੀਤ ਹੇਅਰ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Must read

ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਤ ਹੇਅਰ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਸਾਬਕਾ ਆਜ਼ਾਦ ਸੰਸਦ ਮੈਂਬਰ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤੇ ਸਨ।

ਇਹ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਜ਼ਿਮਨੀ ਚੋਣ ਕਰਵਾਈ ਜਾਵੇਗੀ। ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਤੋਂ ਬਾਅਦ ਇੱਥੇ ਵੀ ਜ਼ਿਮਨੀ ਚੋਣ ਹੋਣੀ ਹੈ। ਜਦੋਂਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article