ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ਵਿੱਚ ਇੱਕ ਹੌਜ਼ਰੀ ਫੈਕਟਰੀ ਵਿੱਚ ਕਰੀਬ 5 ਤੋਂ 6 ਵਿਅਕਤੀਆਂ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਚੋਰ ਫੈਕਟਰੀ ਦੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਚੋਰਾਂ ਦੀ ਹਰ ਹਰਕਤ ਫੈਕਟਰੀ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਇਸ ਘਟਨਾ ਤੋਂ ਬਾਅਦ ਫੈਕਟਰੀ ‘ਚ ਪ੍ਰਾਈਵੇਟ ਤੌਰ ‘ਤੇ ਕੰਮ ਕਰਨ ਵਾਲਾ ਸੁਰੱਖਿਆ ਗਾਰਡ ਸ਼ੱਕ ਦੇ ਘੇਰੇ ‘ਚ ਆ ਗਿਆ ਹੈ। ਪੁਲਿਸ ਉਸ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਸੁੰਦਰ ਨਗਰ ਥਾਣੇ ਤੋਂ ਕੁਝ ਦੂਰੀ ‘ਤੇ ਹੈ। ਕੁਝ ਬਦਮਾਸ਼ ਫੈਕਟਰੀ ਦੇ ਸ਼ਟਰ ਤੋੜ ਕੇ ਅੰਦਰ ਦਾਖਲ ਹੋ ਗਏ। ਚੋਰਾਂ ਵੱਲੋਂ ਫੈਕਟਰੀ ਵਿੱਚ ਦਾਖਲ ਹੋ ਕੇ ਫੈਕਟਰੀ ਦੇ ਦਫ਼ਤਰ ਵਿੱਚੋਂ ਚੋਰੀ ਕਰਨ ਦੀ ਵੀਡੀਓ ਵੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਚੋਰਾਂ ਦੀ ਗਿਣਤੀ 5 ਤੋਂ 6 ਹੈ। ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਆਸਾਨੀ ਨਾਲ ਫਰਾਰ ਹੋ ਗਏ। ਫੈਕਟਰੀ ਵਿੱਚੋਂ ਨਕਦੀ, ਕੱਪੜੇ ਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਜਗਜੀਤ ਸਿੰਘ ਅਨੁਸਾਰ ਕੁਝ ਦਿਨ ਪਹਿਲਾਂ ਉਸ ਨੇ ਇਕ ਪ੍ਰਾਈਵੇਟ ਸਕਿਓਰਿਟੀ ਗਾਰਡ ਵੀ ਰੱਖਿਆ ਹੋਇਆ ਹੈ, ਜੋ ਰਾਤ ਸਮੇਂ ਫੈਕਟਰੀ ਦੀ ਪਹਿਰੇਦਾਰੀ ਕਰਦਾ ਹੈ। ਘਟਨਾ ਦੇ ਸਮੇਂ ਉਹ ਸੌਂ ਰਿਹਾ ਸੀ ਜਾਂ ਕੀ ਕਾਰਨ ਸੀ ਉਸ ਨੂੰ ਚੋਰਾਂ ਦੇ ਆਉਣ ਦੀ ਭਿਣਕ ਵੀ ਨਹੀਂ ਲੱਗੀ ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਥਾਣਾ ਦਰੇਸੀ ਦੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਚੋਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਡਰੇ ਹੋਏ ਹਨ।