ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 21 ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਚੰਡੀਗੜ੍ਹ ਦੇ ਕੁਝ ਥਾਣਿਆਂ ਨੂੰ ਛੱਡ ਕੇ ਬਾਕੀ ਸਾਰੇ ਥਾਣਿਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ। ਪੁਲੀਸ ਲਾਈਨ ਤੋਂ ਕੁਝ ਇੰਸਪੈਕਟਰਾਂ ਨੂੰ ਥਾਣੇ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਅਤੇ ਸਤਵਿੰਦਰ ਦੇ ਨਾਂ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਦੇ ਐਸਪੀ ਹੈੱਡਕੁਆਰਟਰ ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ।